ਭਾਰਤ ਵੱਲੋਂ 1960 ਦੇ ਸਿੰਧੂ ਜਲ ਸਮਝੌਤੇ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰਨ ਤੋਂ ਬਾਅਦ ਪਾਕਿਸਤਾਨ ਲਗਾਤਾਰ ਗੁੱਸੇ ਵਿੱਚ

ਭਾਰਤ ਵੱਲੋਂ 1960 ਦੇ ਸਿੰਧੂ ਜਲ ਸਮਝੌਤੇ ਨੂੰ ਅਸਥਾਈ ਤੌਰ 'ਤੇ ਮੁਅੱਤਲ ਕਰਨ ਤੋਂ ਬਾਅਦ ਪਾਕਿਸਤਾਨ ਲਗਾਤਾਰ ਗੁੱਸੇ ਵਿੱਚ

ਪਾਕਿਸਤਾਨ ਦੇ ਫੌਜੀ ਅਧਿਕਾਰੀਆਂ ਤੋਂ ਲੈ ਕੇ ਨੇਤਾ tak ਬਿਆਨ ਦੇ ਰਹੇ ਹਨ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨਤੇ ਭਾਰਤ ਨੂੰ ਧਮਕੀ ਦਿੱਤੀ ਹੈ। ਮੰਗਲਵਾਰ ਨੂੰ ਰਾਜਧਾਨੀ ਇਸਲਾਮਾਬਾਦ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਸ਼ਰੀਫ ਨੇ ਕਿਹਾ ਕਿ ਜੇਕਰ ਭਾਰਤ ਪਾਕਿਸਤਾਨ ਵੱਲ ਵਹਿ ਰਹੇ ਪਾਣੀ ਨੂੰ ਰੋਕਣ ਦੀ ਕੋਸ਼ਿਸ਼ ਕਰਦਾ ਹੈ, ਤਾਂ ਇਹ ਸਿੰਧੂ ਜਲ ਸੰਧੀ ਦੀ ਉਲੰਘਣਾ ਹੋਵੇਗੀ। ਉਨ੍ਹਾਂ ਧਮਕੀ ਦਿੱਤੀ ਕਿ ਇਸਦਾ ਫੈਸਲਾਕੁੰਨ ਜਵਾਬ ਦਿੱਤਾ ਜਾਵੇਗਾ।ਪਾਕਿਸਤਾਨੀ ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਪਾਣੀ ਪਾਕਿਸਤਾਨ ਦੀ ਜੀਵਨ ਰੇਖਾ ਹੈ ਅਤੇ ਅੰਤਰਰਾਸ਼ਟਰੀ ਸਮਝੌਤਿਆਂ ਤਹਿਤ ਦੇਸ਼ ਦੇ ਅਧਿਕਾਰਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।

Exit mobile version